ਸੰਗਰੂਰ: ਸੰਗਰੂਰ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਪ੍ਰਧਾਨ ਮੰਤਰੀ ਵੱਲੋਂ ਨਵੀਆਂ ਖੇਤੀ ਯੋਜਨਾਵਾਂ ਦੇ ਆਗਾਜ਼ ਦਾ ਕੀਤਾ ਗਿਆ ਸਿੱਧਾ ਪ੍ਰਸਾਰਣ
ਸੰਗਰੂਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਨਵੀਆਂ ਖੇਤੀ ਯੋਜਨਾਵਾਂ ਦੇ ਕੀਤੇ ਗਏ ਆਗਾਜ਼ ਦਾ ਸਿੱਧਾ ਪ੍ਰਸਾਰਨ ਕੀਤਾ ਗਿਆ। ਇੰਚਾਰਜ ਡਾਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਜਾਣਕਾਰੀ ਦਿੱਤੀ ਗਈ।