ਮਲੋਟ: ਨਵ ਨਿਯੁਕਤ ਸਿਵਲ ਸਰਜਨ ਨੇ ਸਿਵਲ ਹਸਪਤਾਲ ਮਲੋਟ ਦਾ ਕੀਤਾ ਦੌਰਾ
Malout, Muktsar | Aug 22, 2024 ਨਵ ਨਿਯੁਕਤ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ ਜਗਦੀਪ ਚਾਵਲਾ ਜੀ ਵਲੋਂ ਅੱਜ ਸਿਵਲ ਹਸਪਤਾਲ ਮਲੋਟ ਵਿਖੇ ਦੌਰਾ ਕੀਤਾ ਗਿਆ। ਇਸ ਸਮੇਂ ਸੀਨੀਅਰ ਮੈਡੀਕਲ ਅਫ਼ਸਰ ਡਾ ਸੁਨੀਲ ਬਾਂਸਲ ਅਤੇ ਸਮੂਹ ਸਟਾਫ਼ ਵੱਲੋਂ ਸਿਵਲ ਸਰਜਨ ਸਾਹਿਬ ਨੂੰ ਗੁਲਦਸਤਾ ਭੇਂਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਸਮੇਂ ਓਹਨਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਹਸਪਤਾਲ ਵਿਚਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ।