ਸ਼੍ਰੀ ਗੰਗਾਨਗਰ ਰੇਲ ਟ੍ਰੈਕ ਧਮਾਕੇ ਦੇ ਮਾਮਲੇ ਵਿੱਚ ਪਾਕਿਸਤਾਨੀ ਕਨੈਕਸ਼ਨ ਸਾਹਮਣੇ ਆਇਆ ਹੈ। ਰਾਜਸਥਾਨ ਪੁਲਿਸ ਨੇ ਗੁਰਦਾਸਪੁਰ ਦੇ ਕਲਾਂਨੌਰ ਦੇ ਸਰਹੱਦੀ ਖੇਤਰ ਵਿੱਚ ਪੈਂਦੇ ਪਿੰਡ ਦੋਸਤਪੁਰ ਦੀ ਰਹਿਣ ਵਾਲੀ ਇੱਕ ਔਰਤ ਮਹਿਕਦੀਪ ਕੌਰ ਅਤੇ ਚੌਡੇਕਾਲਾ ਪਿੰਡ ਦੇ ਰਹਿਣ ਵਾਲੇ ਇੱਕ ਵਿਅਕਤੀ ਦਵਿੰਦਰ ਸਿੰਘ ਪੁੱਤਰ ਰਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲਿਆ ਹੈ। ਪੁੱਛਗਿੱਛ ਵਿੱਚ ਮਹੱਤਵਪੂਰਨ ਤੱਥ ਸਾਹਮਣੇ ਆਉਣ ਦੀ ਉਮੀਦ ਹੈ।