ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਰਮਨ ਕੁਮਾਰ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਸੂਬਾ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਤੇ ਡੀ ਏ ਦੀਆਂ ਕਿਸ਼ਤਾਂ ਮੁਹਈਆ ਕਰਵਾਵੇ ਅਤੇ ਮੁਲਾਜ਼ਮ ਵਰਗ ਨੂੰ ਏਰੀਅਲ ਅਤੇ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਦਿੱਤਾ ਜਾਵੇ, ਨਵੇਂ ਭਰਤੀ ਮੁਲਾਜ਼ਮਾਂ ਨੂੰ ਬਿਜਲੀ ਰਿਆਇਤ ਦਿੱਤੀ ਜਾਵੇ।