ਦਸੂਆ: ਗੜਦੀਵਾਲਾ: ਸਕੋਰਪੀਓ ਦੀ ਟੱਕਰ ਨਾਲ ਸਕੂਟਰੀ ਸਵਾਰ ਲੜਕੀ ਦੀ ਮੌਤ, ਇੱਕ ਗੰਭੀਰ ਜ਼ਖਮੀ
ਗੜਦੀਵਾਲਾ ਦੇ ਕਾਲਰਾ ਮੋੜ ਵਿਖੇ ਸਕੋਰਪੀਓ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਲੜਕੀ ਦੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਜ਼ਖਮੀ ਹੋ ਗਿਆ। ਪ੍ਰਭਜੋਤ ਕੌਰ ਅਤੇ ਅਮਨਦੀਪ ਸਿੰਘ ਨੂੰ ਸੇਵਾ ਸੰਸਥਾ ਵੱਲੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।