ਪੁਲਿਸ ਵਿਭਾਗ ਵੱਲੋਂ ਅੱਜ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਵਿਦਾਇਗੀ ਸਮਾਰੋਹ ਦੌਰਾਨ ਐਸਐਸਪੀ ਅਭਿਮੰਨਿਊ ਰਾਣਾ ਨੇ ਸੇਵਾ ਮੁਕਤ ਹੋਏ ਇੰਸਪੈਕਟਰ ਅਮਰ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਉਹਨਾਂ ਵੱਲੋਂ ਦਿੱਤੀਆਂ ਸੇਵਾਵਾਂ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਸੇਵਾ ਮੁਕਤੀ ਦਾ ਮਤਲਬ ਸਿਰਫ ਕੰਮ ਤੋਂ ਅਲੱਗ ਹੋਣਾ ਨਹੀਂ ਬਲਕਿ ਇੱਕ ਨਵੀਂ ਯਾਤਰਾ ਦੀ ਸ਼ੁਰੂਆਤ ਵੀ ਹੈ।