ਨੰਗਲ: ਨੰਗਲ ਡੈਮ ਵਿਖੇ 4161 ਮਾਸਟਰ ਕਾਡਰ ਅਧਿਆਪਕਾਂ ਦਾ ਪ੍ਰਦਰਸ਼ਨ, ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਨੰਗਲ ਡੈਮ ਵਿਖੇ 4161 ਮਾਸਟਰ ਕਾਡਰ ਅਧਿਆਪਕਾਂ ਨੇ ਰੋਸ ਮਾਰਚ ਕੱਢਿਆ। ਰੀਕਾਸਟ ਸੂਚੀਆਂ ਤੋਂ ਪ੍ਰਭਾਵਿਤ 253 ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।