ਮਲੇਰਕੋਟਲਾ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਾਗੜੀਆਂ ਦੇ ਕਿਸਾਨਾਂ ਨਾਲ ਮਿਲ ਕੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਕੀਤੀ ਚਰਚਾ।
ਝੋਨੇ ਦੀ ਵਢਾਈ ਤੋਂ ਬਾਅਦ ਝੋਨੇ ਦੀ ਰਹਿੰਦ ਖੁੰਹਦ ਨੂੰ ਕਿਸਾਨਾਂ ਵੱਲੋਂ ਅੱਗ ਨਾ ਲਗਾਈ ਜਾਵੇ,ਕਿਉਂਕਿ ਲਗਾਤਾਰ ਪ੍ਰਦੂਸ਼ਣ ਕਾਰਨ ਵਾਤਾਵਰਨ ਖਰਾਬ ਹੋ ਰਿਹਾ ਹੈ। ਜਿਸ ਕਰਕੇ ਵਧੀਕ ਡਿਪਟੀ ਕਮਿਸ਼ਨਰ ਬਾਗੜੀਆਂ ਵਿਖੇ ਕਿਸਾਨਾਂ ਨੂੰ ਮਿਲੇ ਅਤੇ ਉਹਨਾਂ ਨਾਲ ਇਸ ਮੁੱਦੇ ਤੇ ਵਿਚਾਰ ਚਰਚਾ ਕੀਤੀ ਗਈ ਤੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ।