ਮਲੋਟ: ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ- ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ
Malout, Muktsar | Aug 11, 2024 ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਲਕਾ ਲੰਬੀ ਦੇ ਪਿੰਡ ਮਾਹੂਆਣਾ ਵਿਖੇ ਜਿਲ੍ਹਾ ਪੱਧਰੀ ਕੈਂਪ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਨਜਨਾਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਮੁਹਈਆ ਕਰਵਾਉਣ ਲਈ ਉਪਰਾਲੇ ਕਰ ਰਹੀ ਹੈ l