ਆਨੰਦਪੁਰ ਸਾਹਿਬ: 4161 ਮਾਸਟਰ ਕਾਡਰ ਅਧਿਆਪਕਾਂ ਦਾ ਗੰਭੀਰਪੁਰ ਵਿਖੇ ਪੱਕਾ ਮੋਰਚਾ ਸ਼ੁਰੂ
4161 ਮਾਸਟਰ ਕਾਡਰ ਦੇ 253 ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 19 ਅਕਤੂਬਰ ਤੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪੱਕਾ ਮੋਰਚਾ ਲਗਾ ਦਿੱਤਾ ਹੈ। ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਸ਼ੋਕਾਜ਼ ਨੋਟਿਸ ਵਾਪਸ ਲਏ ਜਾਣ ਅਤੇ NIELT ਏਜੰਸੀ ਦੀ ਗਲਤੀ ਦੀ ਜਾਂਚ ਕਰਕੇ ਉਨ੍ਹਾਂ ਨੂੰ ਬਹਾਲ ਕੀਤਾ ਜਾਵੇ।