ਮੁਕਤਸਰ: ਮੁਕਤੇ ਮੀਨਾਰ ਪਾਰਕ ਵਿਖੇ ਐਕਸ਼ਨ ਕਮੇਟੀ ਨੇ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਮੁਲਤਵੀ ਕੀਤਾ ਧਰਨਾ
ਫਰੀਦਕੋਟ ਵਿਖੇ ਬੀਤੇ ਦਿਨੀ ਹੋਏ ਬਸ ਹਾਦਸੇ ਵਿੱਚ ਮਾਰੇ ਗਏ ਸ਼੍ਰੀ ਮੁਕਤਸਰ ਸਾਹਿਬ ਦੇ ਮ੍ਰਿਤਕ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਵਾਉਣ ਦੀ ਮੰਗ ਨੂੰ ਲੈ ਕੇ ਬਣਾਈ ਗਈ ਐਕਸ਼ਨ ਕਮੇਟੀ ਵੱਲੋਂ ਡੀਸੀ ਦਫਤਰ ਦੇ ਕੋਲ ਸਥਿਤ ਮੁਕਤੇ ਮੀਨਾਰ ਵਿਖੇ ਭਾਰੀ ਇਕੱਤਰਤਾ ਕੀਤੀ ਗਈ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਡਿਸ਼ਨਲ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਪਹੁੰਚ ਕੇ ਕੁਝ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਗਿਆ ਜਿਸ ਦੇ ਚਲਦਿਆਂ ਧਰਨਾ ਮੁਲਤਵੀ ਕਰ ਦਿੱਤਾ।