ਖਮਾਣੋਂ: ਪਿੰਡ ਹਰਗਣਾਂ ਵਿਖੇ ਕਰੰਟ ਲੱਗਣ ਕਾਰਨ ਇੱਕ ਮੱਝ ਅਤੇ ਇੱਕ ਗਾਂ ਦੀ ਹੋਈ ਮੌਤ
ਪਿੰਡ ਹਰਗਣਾਂ ਵਿਖੇ ਕਰੰਟ ਲੱਗਣ ਕਾਰਨ ਇੱਕ ਮੱਝ ਅਤੇ ਇੱਕ ਗਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਹਰਗਣਾਂ ਦੇ ਰਹਿਣ ਵਾਲੇ ਸਾਹਿਬਜੋਤ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਨੂੰ ਬਿਜਲੀ ਦੀਆਂ ਤਾਰਾਂ ਸਹੀ ਕਰਨ ਸਬੰਧੀ ਕਈ ਵਾਰ ਸੂਚਿਤ ਕੀਤਾ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ