ਰੂਪਨਗਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਰੋਪੜ ਜੇਲ੍ਹ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸੁਧਾਰ ਘਰ ਰੋਪੜ (ਜੇਲ੍ਹ) ਵਿਖੇ ਇਕ ਸਾਂਝੇ ਓਪਰੇਸ਼ਨ ਤਹਿਤ ਜ਼ਿਲ੍ਹਾ ਪੁਲੀਸ, ਆਈ.ਟੀ.ਬੀ.ਪੀ. ਅਤੇ ਜੇਲ੍ਹ ਮੁਲਾਜ਼ਮਾਂ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਅਤੇ ਐਸਪੀ ਹੈਡਕੁਾਰਟਰ ਸਰਦਾਰ ਰਾਜਪਾਲ ਸਿੰਘ ਹੁੰਦਲ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ ਹੈ।