ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਪੁਲਿਸ ਦੀ ਵੱਡੀ ਕਾਰਵਾਈ: 3 ਨਸ਼ਾ ਤਸਕਰ ਕਾਬੂ
ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਤਹਿਤ 3 ਦੋਸ਼ੀਆਂ ਨੂੰ 30 ਨਸ਼ੀਲੀਆਂ ਗੋਲੀਆਂ ਅਤੇ 8.50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਅਤੇ ਨਸ਼ਾ ਪੀੜਤਾਂ ਦੇ ਇਲਾਜ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।