ਫਤਿਹਗੜ੍ਹ ਸਾਹਿਬ: ਮਾਤਾ ਸ੍ਰੀ ਚਕਰੇਸ਼ਵਰੀ ਦਾ ਤਿੰਨ ਰੋਜ਼ਾ ਸਾਲਾਨਾ ਮੇਲਾ ਜੈਨ ਮੰਦਰ ਵਿਖੇ 5 ਅਕਤੂਬਰ ਤੋਂ ਸ਼ੁਰੂ
ਮਾਤਾ ਸ੍ਰੀ ਚਕਰੇਸ਼ਵਰੀ ਦਾ ਤਿੰਨ ਰੋਜ਼ਾ ਸਾਲਾਨਾ ਮੇਲਾ ਜੈਨ ਮੰਦਰ ਵਿਖੇ 5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਮੇਲੇ 'ਚ ਵੱਖ-ਵੱਖ ਸੂਬਿਆਂ ਤੋਂ ਜੈਨ ਸ਼ਰਧਾਲੂ ਸ਼ਿਰਕਤ ਕਰਨਗੇ। ਕਮੇਟੀ ਜਨਰਲ ਸੈਕਟਰੀ ਸੁਨੀਲ ਜੈਨ ਨੇ ਦੱਸਿਆ ਕਿ ਮੇਲੇ ਨੂੰ ਲੈ ਕੇ ਸਾਰੇ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਅੱਜ ਲੱਕੀ ਡਰਾ ਕੱਢਿਆ ਗਿਆ ਹੈ।