ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀਆਂ ਚਾਰੇ ਸਬ ਡਿਵੀਜ਼ਨਾਂ ਦੇ ਵਿੱਚ ਵੱਡੇ ਪੱਧਰ ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਸ਼ਰਾਰਤੀ ਅਨਸਰ ਪੁਲਿਸ ਦੇ ਨਿਸ਼ਾਨੇ ਤੇ ਰਹੇ। ਐਸਐਸਪੀ ਦੀ ਅਗਵਾਈ ਹੇਠ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਉਨਾਂ ਨਸ਼ਾ ਤਸਕਰ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਖ਼ਾਸ ਨਿਗਰਾਨੀ ਰੱਖੀ ਗਈ ਜਿਨਾਂ ਦੇ ਖਿਲਾਫ ਪਹਿਲਾਂ ਵੀ ਐਨਡੀਪੀਐਸ ਐਕਟ ਅਧੀਨ ਮਾਮਲੇ ਦਰਜ਼ ਹਨ।