ਸਮਰਾਲਾ: ਮਾਲਵਾ ਕਾਲਜ ਬੌਂਦਲੀ ਦੇ ਯੂਥ ਫੈਸਟੀਵਲ 'ਚ ਪਹੁੰਚੇ ਸਾਂਸਦ ਮਲਵਿੰਦਰ ਸਿੰਘ ਕੰਗ
ਸਮਰਾਲਾ ਦੇ ਮਾਲਵਾ ਕਾਲਜ ਬੌਂਦਲੀ ਵਿਖੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਅਤੇ ਹੈਰੀਟੇਜ ਫੈਸਟੀਵਲ ਵਿੱਚ ਸਾਂਸਦ ਮਲਵਿੰਦਰ ਸਿੰਘ ਕੰਗ ਨੇ ਹਾਜ਼ਰੀ ਲਗਾਈ। ਉਨ੍ਹਾਂ ਵਿਦਿਆਰਥੀਆਂ ਦੀਆਂ ਕਲਾ ਪੇਸ਼ਕਾਰੀਆਂ ਦੇਖੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।