ਪਟਿਆਲਾ: ਪਟਿਆਲਾ ਦੇ ਪਿੰਡ ਕਲਿਆਣ 'ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ
ਪਟਿਆਲਾ ਦੇ ਪਿੰਡ ਕਲਿਆਣ ਦੇ ਮੁੱਖ ਮੰਤਰੀ ਖੇਡ ਗਰਾਊਂਡ 'ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਾਲੀਬਾਲ ਮੈਚ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇੱਥੇ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਕੋਚ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਨੌਜਵਾਨ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਣ।