ਮਲੋਟ: ਨਸ਼ਾ ਮੁਕਤੀ ਯਾਤਰਾ’ ਤਹਿਤ ਮਲੋਟ, ਗਿੱਦੜਬਾਹਾ, ਲੰਬੀ ਅਤੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਪਿੰਡਾਂ ‘ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ
Malout, Muktsar | May 29, 2025 ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਾਗਰੂਕਤਾ ਮੀਟਿੰਗਾਂ ਸਿਲਸਿਲਾ ਲਗਾਤਾਰ ਜਾਰੀ ਹੈ। ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸੰਗਰਾਨਾ, ਸਕਾਂਵਾਲੀ ਅਤੇ ਲੁਬਾਣਿਆਂਵਾਲੀ ਵਿੱਚ ਸਮਾਗਮਾਂ ਨੂੰ ਸੰਬੋਧਨ ਕੀਤਾ। ਇਸੇ ਤਰ੍ਹਾਂ ਗਿੱਦੜਬਾਹਾ ਹਲਕੇ ਦੇ ਪਿੰਡਾਂ ਬੁੱਟਰ ਸ਼ਰੀਂਹ, ਧੂਲਕੋਟ ਅਤੇ ਮੱਲ੍ਹਣ ਵਿੱਚ ਵੀ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ