ਸੰਗਰੂਰ: ਖਾਲਸਾ ਸਾਜਣਾ ਦਿਵਸ ਮੌਕੇ ਗੁਰੂਦੁਆਰਾ ਮਹਿਲ ਮੁਬਾਰਕ ਸਾਹਿਬ ਤੋਂ ਕੱਢਿਆ ਗਿਆ ਨਗਰ ਕੀਰਤਨ
ਗੁਰੂਦੁਆਰਾ ਮਹਿਲ ਮੁਬਾਰਕ ਸਾਹਿਬ ਧੂਰੀ ਰੋਡ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਇੱਕ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ ਗੁਰੂਦੁਆਰਾ ਮਹਿਲ ਮੁਬਾਰਕ ਸਾਹਿਬ ਤੋਂ ਸ਼ੁਰੂ ਹੋ ਕੇ ਸੰਗਰੂਰ ਦੇ ਵੱਖ-ਵੱਖ ਬਜ਼ਾਰਾਂ 'ਚੋਂ ਹੁੰਦਾ ਹੋਇਆ ਗੁਰੂਦੁਆਰਾ ਨਾਨਕੀਆਣਾਂ ਸਾਹਿਬ ਵਿਖੇ ਸਮਾਪਤ ਹੋਵੇਗਾ।