ਭੁਲੱਥ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ, ਜਦੋਂ ਇੱਕ ਔਰਤ ਨੂੰ ਇਕ ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ, DSP ਭੁਲੱਥ ਕਰਨੈਲ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਭੁਲੱਥ SHO ਰਣਜੀਤ ਸਿੰਘ ਵੱਲੋਂ ਪੁਲਿਸ ਪਾਰਟੀ ਨਾਲ ਪਿੰਡ ਬਾਗੜੀਆਂ ਦੇ ਨਜ਼ਦੀਕ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ ਵਾਸੀ ਕਮਰਾਵਾਂ ਨੂੰ ਇੱਕ ਕਿਲੋ ਅਫੀਮ ਬਰਾਮਦ ਕੀਤੀ ਗਈ, ਥਾਣਾ ਭੁਲੱਥ ਚ ਕੇਸ ਦਰਜ ਕਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਿਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।