ਮੁਕਤਸਰ: ਮਲੋਟ ਵਿਖੇ ਸੰਵਿਧਾਨ ਨਿਰਮਾਤਾ ਡਾਕਟਰ ਅੰਬੇਦਕਰ ਜੀ ਨੂੰ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ
ਮਲੋਟ ਦੇ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਸੰਵਿਧਾਨ ਨਿਰਮਾਤਾ ਡਾਕਟਰ ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾਂਜਲੀ ਦੇਣ ਲਈ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਸ਼ਾਮ ਕਰੀਬ 4 ਵਜੇ ਪ੍ਰੈਸ ਨੋਟ ਜਾਰੀ ਕੀਤਾ ਗਿਆ