ਪਠਾਨਕੋਟ: ਪਠਾਨਕੋਟ ਪੁਲਿਸ ਦੀ ਵੱਡੀ ਕਾਰਵਾਈ: 3 ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ ਤੇ ਥਾਰ ਗੱਡੀ ਬਰਾਮਦ
ਪਠਾਨਕੋਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਚਲਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹੈਰੋਇਨ, ਨਸ਼ੇ ਦੀ ਨਕਦੀ ਅਤੇ ਬਿਨਾਂ ਨੰਬਰ ਪਲੇਟ ਵਾਲੀ ਮਹਿੰਦਰਾ ਥਾਰ ਗੱਡੀ ਬਰਾਮਦ ਕੀਤੀ ਹੈ।