ਪਠਾਨਕੋਟ: ਥਾਣਾ ਤਾਰਾਗੜ੍ਹ ਦੀ ਪੁਲਿਸ ਨੇ ਪਿੰਡ ਗੱਜੂ ਜਗੀਰ ਵਿਖੇ ਛਾਪੇਮਾਰੀ ਕਰ ਨਾਜਾਇਜ਼ ਮਾਈਨਿੰਗ ਦਾ ਕੀਤਾ ਭਾਂਡਾ ਫੋੜ, ਤਿੰਨ ਕਾਬੂ
ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਦੇ ਉੱਤੇ ਥਾਣਾ ਤਾਰਾਗੜ੍ਹ ਦੀ ਪੁਲਿਸ ਨੇ ਪਿੰਡ ਗੱਜੂ ਜਗੀਰ ਵਿਖੇ ਛਾਪੇਮਾਰੀ ਕੀਤੀ ਸੀ ਜਿੱਥੇ ਕਿ ਨਜਾਇਜ਼ ਮਾਈਨਿੰਗ ਹੁੰਦੀ ਪਾਈ ਗਈ ਤਾਂ ਉਹਨਾਂ ਦੇ ਵੱਲੋਂ ਨਜਾਇਜ਼ ਮਾਈਨਿੰਗ ਲਈ ਇਸਤੇਮਾਲ ਕੀਤੇ ਜਾ ਰਹੇ ਵਾਹਣ ਅਤੇ ਤਿੰਨ ਲੋਕਾਂ ਨੂੰ ਕਾਬੂ ਕੀਤਾ ਹੈ ਉਹਨਾਂ ਦੱਸਿਆ ਕਿ ਮਾਮਲੇ ਵਿੱਚ ਕਰਸ਼ਰ ਮਾਲਕਾਂ ਨੂੰ ਵੀ ਨਾਮਜਦ ਕੀਤਾ ਜਾਵੇਗਾ।