ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹੜ੍ਹਾਂ ਦੇ ਪਾਣੀ ਕਾਰਨ ਫ਼ਾਜ਼ਿਲਕਾ ਦੇ ਸਰਹੱਦੀ ਇਲਾਕੇ ਦੇ ਕਿਸਾਨਾਂ ਦੇ ਖੇਤਾਂ ਵਿੱਚ ਪਏ ਡੂੰਘੇ ਖੱਡਿਆਂ ਨੂੰ ਪੱਧਰਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਯੂਨੀਅਨ ਦਾ ਧੰਨਵਾਦ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕੰਮ ਉਨ੍ਹਾਂ ਦੇ ਵੱਸ ਤੋਂ ਬਾਹਰ ਸੀ। ਅਜਿਹੇ ਸਮੇਂ ਵਿੱਚ ਕਿਸਾਨ ਯੂਨੀਅਨ ਵੱਲੋਂ ਟਰੈਕਟਰ ਲਗਾ ਕੇ ਉਨ੍ਹਾਂ ਦੇ ਖੇਤਾਂ ਨੂੰ ਪੱਧਰਾ ਕੀਤਾ ਜਾ ਰਿਹਾ ਹੈ।