ਅੰਮ੍ਰਿਤਸਰ 2: ਬਾਬਾ ਲੱਖਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਸਪਸ਼ਟੀਕਰਨ
ਨਾਨਕਸਰ ਕਲੇਰਾਂ ਦੇ ਬਾਬਾ ਲੱਖਾ ਸਿੰਘ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਭੁੱਲ ਮੰਨੀ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਦੇ ਹਰ ਆਦੇਸ਼ ਨੂੰ ਸਮਰਪਿਤ ਹਨ। ਹੁਣ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਇਸ ਮਾਮਲੇ 'ਤੇ ਫੈਸਲਾ ਲਿਆ ਜਾਵੇਗਾ।