ਗਿੱਦੜਬਾਹਾ: ਜਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ,ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਅਤੇ ਸ੍ਰੀ ਭਾਗੀਰਥ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਿਲ੍ਹੇ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ । ਉਹਨਾਂ ਨੇ ਇੱਥੇ ਈ.ਵੀ.ਐਮ. ਮਸ਼ੀਨਾਂ ਅਤੇ ਵੀ.ਵੀ.ਪੈਟ. ਮਸ਼ੀਨਾਂ ਦੇ ਬਣਾਏ ਗਏ ਸਟਰੋਂਗ ਰੂਮ ਦਾ ਵੀ ਜਾਇਜ਼ਾ ਲਿਆ।