ਅਬੋਹਰ: ਦੋਸਤ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰਨ ਵਾਲਾ ਮੁਲਜ਼ਮ ਕਾਬੂ, ਜੇਲ੍ਹ ਭੇਜਿਆ
Abohar, Fazilka | Oct 22, 2026 ਅਬੋਹਰ ਵਿੱਚ ਦੋਸਤ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰਨ ਦੇ ਮਾਮਲੇ ਵਿੱਚ ਪੁਲਿਸ ਨੇ ਈਸ਼ੂ ਉਰਫ਼ ਆਸ਼ੂ ਨੂੰ ਗ੍ਰਿਫਤਾਰ ਕੀਤਾ ਹੈ। ਮ੍ਰਿਤਕ ਦੀ ਮਾਤਾ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ।