ਲੁਧਿਆਣਾ ਪੱਛਮੀ: ਮਾਣਹਾਨੀ ਮਾਮਲੇ 'ਚ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ 1 ਸਾਲ ਦੀ ਸਜ਼ਾ
ਪਟਿਆਲਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ 1 ਸਾਲ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 2017-22 ਦੌਰਾਨ ਸਿਹਤ ਮੰਤਰੀ ਬਾਰੇ ਕੀਤੀ ਗਈ ਟਿੱਪਣੀ ਨਾਲ ਸਬੰਧਤ ਹੈ, ਜੋ ਪਿਛਲੇ 8 ਸਾਲਾਂ ਤੋਂ ਅਦਾਲਤ ਵਿੱਚ ਚੱਲ ਰਿਹਾ ਸੀ।