ਜਲੰਧਰ 2: ਟਾਂਡਾ ਹੁਸ਼ਿਆਰਪੁਰ ਰੋਡ ਉੱਤੇ ਭਿਆਨਕ ਹਾਦਸਾ, ਟਰੈਕਟਰ-ਟਰਾਲੀ ਦੀ ਲਪੇਟ 'ਚ ਆਏ 2 ਮੋਟਰਸਾਈਕਲ ਸਵਾਰ
ਟਾਂਡਾ ਹੁਸ਼ਿਆਰਪੁਰ ਰੋਡ 'ਤੇ ਪਿੰਡ ਨੈਣੋਵਾਲ ਵੈਦ ਨੇੜੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸੇ ਵਿੱਚ ਖਰਲ ਖੁਰਦ ਪਿੰਡ ਦੇ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਨਾਨਕ ਦੇਵ ਵੈਲਫੇਅਰ ਸੋਸਾਇਟੀ ਵੱਲੋਂ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।