ਪਟਿਆਲਾ: ਨਰਾਤਿਆਂ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸੇਫਟੀ ਲਈ ਕੀਤੇ ਗਏ ਪੁਖਤਾ ਪ੍ਰਬੰਧ
9 ਅਪ੍ਰੈਲ ਤੋਂ ਚੇਤ ਦੇ ਨਵਰਾਤਰੇ ਸ਼ੁਰੂ ਹੋਣ ਜਾ ਰਹੇ ਹਨ ਅਤੇ ਇਸੇ ਨੂੰ ਲੈ ਕੇ ਪਟਿਆਲਾ ਦੇ ਇਤਿਹਾਸਿਕ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਮੰਦਰ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਨੇ। ਜ਼ਿਕਰ ਯੋਗ ਹੈ ਕਿ ਪਟਿਆਲਾ ਦੇ ਇਤਿਹਾਸਿਕ ਕਾਲੀ ਮਾਤਾ ਮੰਦਰ ਵਿਖੇ ਪੰਜਾਬ ਤੋਂ ਇਲਾਵਾ ਬਾਹਰੀ ਰਾਜਾਂ ਤੋਂ ਵੀ ਭਾਰੀ ਗਿਣਤੀ ਵਿੱਚ ਸ਼ਰਧਾਲੂ ਮੰਦਰ ਵਿਖੇ ਮੱਥਾ ਟੇਕਣ ਲਈ ਆਉਂਦੇ ਨੇ।