ਦੀਨਾਨਗਰ: ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ 'ਚੋਂ 25 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ
ਦੀਨਾਨਗਰ ਦੀ ਇੱਕ ਵਿਧਵਾ ਔਰਤ ਨੇ ਨਗਰ ਕੌਂਸਲ ਦੇ ਮੁਲਾਜ਼ਮ 'ਤੇ ਪੀ.ਐਮ. ਆਵਾਸ ਯੋਜਨਾ ਦੀ ਗ੍ਰਾਂਟ 'ਚੋਂ 25 ਹਜ਼ਾਰ ਰੁਪਏ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਹੈ। ਪੀੜਤਾ ਨੇ ਈ.ਓ. ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।