ਕਲਾਨੌਰ: ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵੱਲੋਂ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਕੀਤਾ ਗਿਆ ਦੌਰਾ
ਡਿਪਟੀ ਕਮਿਸ਼ਨਰ ਗੁਰਦਾਸਪੁਰ ਓਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਭ ਤੋਂ ਪਹਿਲਾਂ ਸ਼ਿਵ ਮੰਦਰ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਮੰਦਰ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।