ਸੁਨਾਮ: ਸੁਨਾਮ ਥਾਣਾ ਸਿਟੀ ਸੁਨਾਮ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਕੀਤੇ 11 ਮੋਟਰਸਾਈਕਲਾ ਸਮੇਤ ਗਿਰਫ਼ਤਾਰ ਕੀਤਾ ਗਿਆ
Sunam, Sangrur | Jun 23, 2024 ਸੁਨਾਮ ਥਾਣਾ ਸਿਟੀ ਸੁਨਾਮ ਪੁਲਿਸ ਨੇ ਸ਼ਰਾਰਤੀ ਅਨਸਰਾ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸਐਚ ਓ ਸੰਦੀਪ ਸਿੰਘ ਨੇ ਦੱਸਿਆ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨਾਂ ਪਾਸੋਂ ਚੋਰੀ ਕੀਤੇ ਗਏ 11 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।