ਬਠਿੰਡਾ: 30 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਵੱਲੋਂ ਕਾਬੂ
ਬਠਿੰਡਾ ਦੇ ਹਲਕਾ ਚਾਉਕੇ ਦੇ ਪਟਵਾਰੀ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਜ਼ਮੀਨੀ ਰਿਕਾਰਡ ਠੀਕ ਕਰਨ ਦੇ ਨਾਂ 'ਤੇ ਰਿਸ਼ਵਤ ਮੰਗੀ ਗਈ ਸੀ। ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।