ਪਟਿਆਲਾ: ਥਾਣਾ ਪਟਿਆਲਾ ਅਰਬਨ ਅਸਟੇਟ ਪੁਲਿਸ ਨੇ 35 ਕਿਲੋ ਭੁੱਕੀ ਦੇ ਨਾਲ ਇੱਕ ਵਿਅਕਤੀ ਨੂੰ ਕੀਤਾ ਗਿਰਫਤਾਰ
ਨਸ਼ਾ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਥਾਣਾ ਅਰਬਨ ਅਸਟੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਕਾਬੰਦੀ ਦੌਰਾਨ ਚੈਕਿੰਗ ਕਰਨ ਲਈ ਰੋਕਿਆ ਤਾਂ ਉਸ ਪਾਸੋਂ 35 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਥਾਣਾ ਅਰਬਨ ਅਸਟੇਟ ਪੁਲਿਸ ਨੇ ਇਸ ਵਿਅਕਤੀ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਦੇ ਵਿੱਚ ਪੇਸ਼ ਕੀਤਾ ਅਤੇ ਦੋ ਦਿਨ ਦਾ ਰਿਮਾਂਡ ਹਾਸਲ ਕਰਕੇ ਪੁੱਛ ਗਿੱਛ ਕੀਤੀ ਜਾ ਰਹੀ ਹੈ।