ਨਗਰ ਕੌਂਸਲ ਵਿਖੇ ਭੀਮ ਕ੍ਰਾਂਤੀ ਸੰਸਥਾ ਦੇ ਸੰਸਥਾਪਕ ਅਸ਼ੋਕ ਮਹਿੰਦਰਾ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਦੌਰਾਨ ਕਾਰਜਸਾਧਕ ਅਫਸਰ ਨੂੰ ਭਾਰਤ ਦੇ ਸੰਵਿਧਾਨ ਦੀ ਪੁਸਤਕ ਵੀ ਭੇਂਟ ਕੀਤੀ ਗਈ। ਜਦਕਿ ਸਫਾਈ ਸੇਵਕਾਂ ਨੂੰ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਦਾ ਪ੍ਰਣ ਵੀ ਦਵਾਇਆ ਗਿਆ।