ਹੁਸ਼ਿਆਰਪੁਰ: ਹੁਸ਼ਿਆਰਪੁਰ-ਚੰਡੀਗੜ੍ਹ ਰੋਡ 'ਤੇ ਹਾਦਸਾ: ਕਾਰ ਅਤੇ ਟਰੱਕ ਦੀ ਟੱਕਰ ਵਿੱਚ 4 ਜ਼ਖਮੀ
ਹੁਸ਼ਿਆਰਪੁਰ-ਚੰਡੀਗੜ੍ਹ ਰੋਡ 'ਤੇ ਪਿੰਡ ਦੋਨੋਵਾਲ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਵਿੱਚ 4 ਲੋਕ ਜ਼ਖਮੀ ਹੋ ਗਏ ਹਨ। ਇੱਕ ਵਿਅਕਤੀ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।