ਪਾਤੜਾਂ: ਪਾਤੜਾਂ ਸਬ ਡਵੀਜਨ ਦੇ ਅਧੀਨ ਆਉਦੇ ਪਿੰਡ ਗੁਲਾਹੜ ਵਿਖੇ ਖੇਤਾਂ 'ਚੋਂ ਮਿਲੀ ਸ਼ੱਕੀ ਵਿਅਕਤੀ ਦੀ ਲਾਸ਼
ਪਿੰਡ ਗੁਲਾਹੜ ਦੇ ਨਾਲ ਲੱਗਦੇ ਕਣਕ ਦੇ ਖੇਤਾਂ ਵਿੱਚੋਂ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਲਾਸ਼ ਬਰਾਮਦ ਕੀਤੀ ਗਈ ਹੈ। ਘਟਨਾ ਦਾ ਪਤਾ ਲੱਗਦਿਆ ਹੀ ਸ਼ੁਤਰਾਣਾ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।