ਬਠਿੰਡਾ: ਕਿਸਾਨ ਨੇ 8 ਸਾਲਾਂ ਤੋਂ ਪਰਾਲੀ ਨੂੰ ਨਹੀਂ ਲਗਾਈ ਅੱਗ, ਮਿੱਟੀ ਦੀ ਉਪਜਾਊ ਸ਼ਕਤੀ ਵਧੀ
ਬਠਿੰਡਾ ਦੇ ਪਿੰਡ ਗਹਿਰੀ ਦੇਵੀ ਨਗਰ ਦੇ ਅਗਾਂਹਵਧੂ ਕਿਸਾਨ ਪ੍ਰਗਟ ਸਿੰਘ ਨੇ ਸਾਲ 2016 ਤੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ 22 ਏਕੜ ਵਿੱਚ ਸਫਲ ਖੇਤੀ ਕੀਤੀ ਹੈ। ਹੈਪੀਸੀਡਰ ਦੀ ਵਰਤੋਂ ਨਾਲ ਮਿੱਟੀ ਦੇ ਆਰਗੈਨਿਕ ਕਾਰਬਨ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ। ਖੇਤੀਬਾੜੀ ਵਿਭਾਗ ਦੀ ਟੀਮ ਨੇ ਖੇਤਾਂ ਦਾ ਦੌਰਾ ਕਰਕੇ ਇਸ ਤਕਨੀਕ ਦੀ ਸ਼ਲਾਘਾ ਕੀਤੀ।