ਫਗਵਾੜਾ: ਵਿਆਹੁਤਾ ਦੀ ਹੋਈ ਮੌਤ ਦੇ ਸਬੰਧ 'ਚ ਆਰੋਪੀਆਂ ਦੀ ਗਿ੍ਫ਼ਤਾਰੀ ਨਾ ਹੋਣ ਤੇ ਪਰਿਵਾਰਿਕ ਮੈਂਬਰਾਂ ਨੇ ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ
ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਪਿਲਾਉਣ ਕਾਰਨ ਉਸਦੀ ਹੋਈ ਮੌਤ ਦੇ ਸਬੰਧ 'ਚ ਪੁਲਿਸ ਵਲੋਂ ਕੇਸ ਦਰਜ ਕੀਤੇ ਜਾਣ ਦੇ ਬਾਵਜੂਦ ਅਜੇ ਤੱਕ ਆਰੋਪੀਆਂ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਵੀਰਵਾਰ ਪਰਿਵਾਰਿਕ ਮੈਂਬਰਾਂ ਵਲੋਂ ਐਸ.ਪੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਐਸਪੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾ ਤੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ।