ਮੋਗਾ: ਰੇਲਵੇ ਪਾਰਕ ਵਿੱਚ ਮਿਲੀ ਲਾਸ਼ ਦੀ ਹੋਈ ਪਛਾਣ, ਜਾਣੋ ਕੌਣ ਸੀ ਧਰਮਿੰਦਰ ਯਾਦਵ
ਮੋਗਾ ਦੇ ਰੇਲਵੇ ਗ੍ਰੀਨ ਪਾਰਕ ਵਿੱਚ ਮਿਲੀ ਅਣਪਛਾਤੀ ਲਾਸ਼ ਦੀ ਪਛਾਣ ਬਿਹਾਰ ਦੇ ਧਰਮਿੰਦਰ ਯਾਦਵ ਵਜੋਂ ਹੋਈ ਹੈ। ਮ੍ਰਿਤਕ ਕਬਾੜ ਦਾ ਕੰਮ ਕਰਦਾ ਸੀ। ਰੇਲਵੇ ਪੁਲਿਸ ਨੇ ਭਰਾ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮੌਤ ਦੇ ਅਸਲ ਕਾਰਨਾਂ ਲਈ ਮੈਡੀਕਲ ਰਿਪੋਰਟ ਦੀ ਉਡੀਕ ਹੈ।