ਬਲਾਚੌਰ: ਸਬ ਡਵੀਜ਼ਨ ਮੈਜਿਸਟਰੇਟ ਨੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਕਣਕ ਦੀ ਕਟਾਈ ‘ਤੇ ਲਗਾਈ ਪਾਬੰਦੀ
ਸਬ ਡਵੀਜ਼ਨ ਮੈਜਿਸਟਰੇਟ ਰਵਿੰਦਰ ਕੁਮਾਰ ਬਾਂਸਲ ਨੇ ਹੁਕਮ ਜਾਰੀ ਕਰਦੇ ਹੋਏ ਸਬ ਡਵੀਜ਼ਨ ਬਲਾਚੌਰ ਦੀ ਹਦੂਦ ਅੰਦਰ ਕਣਕ ਦੀ ਰਹਿੰਦ-ਖੂੰਹਦ/ ਪਰਾਲੀ/ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਣ/ ਜੀਵ ਜੰਤੂਆਂ, ਲਾਗੇ ਖੜੀ ਫਸਲ, ਸੜਕ ਕਿਨਾਰੇ ਬੂਟੇ/ ਦਰਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਅਤੇ ਲੋਕਾਂ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਅਤੇ ਜ਼ਮੀਨ ਦੀ ਉਪਜਾਓ ਸ਼ਕਤੀ ਵੀ ਖ਼ਤਮ ਹੁੰਦੀ ਹੈ।