ਬਲਾਚੌਰ: ਪੰਜਾਬ ਵਿੱਚੋਂ ਨਸ਼ਾ ਖਤਮ ਨਹੀਂ ਹੋ ਰਿਹਾ, ਰਾਜਨੀਤਿਕ ਪਾਰਟੀਆਂ ਲੋਕਾਂ ਨਾਲ ਕਰ ਰਹੇ ਝੂਠੇ ਵਾਅਦੇ : ਸ਼ਿਵ ਸੈਨਾ ਜਿਲ੍ਹਾ ਪ੍ਰਧਾਨ ਜਸਵਿੰਦਰ ਕੁਮਾਰ
ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੁਮਾਰ ਨੇ ਬਲਾਚੌਰ ਇੱਕ ਨਿੱਜੀ ਹੋਟਲ ਵਿੱਚ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਉਸ ਨੂੰ ਪੂਰਾ ਨਹੀਂ ਕੀਤਾ। ਜਿਸ ਕਾਰਨ ਆਏ ਦਿਨ ਨਸ਼ੇ ਦੇ ਦਲ ਦਲ ਵਿੱਚ ਸਾਡੇ ਨੌਜਵਾਨ ਫਸਦੇ ਜਾ ਰਹੇ ਹਨ। ਚਾਰ ਹਫਤਿਆਂ ਦੇ ਝੂਠੇ ਲਾਰੇ ਲਾ ਕੇ ਫਿਰ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਨਹੀਂ ਹੋ ਰਿਹਾ।