ਨਵਾਂਸ਼ਹਿਰ: ਪੁਲਿਸ ਨੇ 7 ਗ੍ਰਾਮ ਹੈਰੋਇਨ ਦੇ ਨਾਲ ਪਿੰਡ ਲੰਗੜੋਆ ਬਾਈਪਾਸ ਤੋਂ ਇੱਕ ਵਿਅਕਤੀ ਨੂੰ ਕੀਤਾ ਕਾਬੂ
ਸਦਰ ਥਾਣਾ ਨਵਾਂ ਸ਼ਹਿਰ ਦੇ ਏਐਸਆਈ ਮਨੋਹਰ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਲੰਗੜੋਆ ਬਾਈਪਾਸ ਵਿਖੇ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਿਸ ਦੀ ਤਲਾਸ਼ੀ ਦੌਰਾਨ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਵਿਅਕਤੀ ਦੀ ਪਹਿਚਾਣ ਦਵਿੰਦਰ ਕੁਮਾਰ ਉਰਫ ਸੁੱਖਾ ਵਾਸੀ ਪਿੰਡ ਭੋਰਾ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ।