ਮੁਕਤਸਰ: ਅਜਮੇਰ ਪੈਲੇਸ ਵਿਖੇ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਘ ਵੱਲੋਂ ਧੂਮਧਾਮ ਨਾਲ ਮਨਾਈ ਗਈ ਡਾ. ਅੰਬੇਦਕਰ ਜਯੰਤੀ
ਸ੍ਰੀ ਮੁਕਤਸਰ ਸਾਹਿਬ ਵਿਖੇ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਘ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ 135ਵੀਂ ਜਨਮ ਜੈਅੰਤੀ ਅਜਮੇਰ ਪੈਲੇਸ ਵਿਖੇ ਧੂਮਧਾਮ ਨਾਲ ਮਨਾਈ ਗਈ। ਸਮੁੱਚੇ ਸਮਾਜ ਦੇ ਸਹਿਯੋਗ ਨਾਲ ਦੁਪਹਿਰ ਤਿੰਨ ਵਜੇ ਤੱਕ ਚੱਲੇ ਸਮਾਗਮ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।