ਸੰਗਰੂਰ: ਡੀਸੀ ਦਫ਼ਤਰ ਵਿਖੇ ਸਹਾਇਕ ਸਵੀਪ ਨੋਡਲ ਅਫਸਰ ਵੱਲੋਂ ਸਮੂਹ ਹਲਕਾ ਨੋਡਲ ਅਫ਼ਸਰਾਂ ਨੂੰ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਵਿਨੀਤ ਕੁਮਾਰ ਦੀ ਅਗਵਾਈ ਵਿੱਚ ਸੰਗਰੂਰ ਲੋਕ ਸਭਾ ਹਲਕੇ ਅਧੀਨ ਆਉਂਦੇ ਜ਼ਿਲ੍ਹੇ ਦੇ ਸਾਰੇ ਹਲਕਿਆਂ ਵਿੱਚ ਲੋਕਾਂ ਨੂੰ ਚੋਣਾਂ ਵਿੱਚ ਆਪਣੇ ਜਮਹੂਰੀ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ।