ਨਕੋਦਰ: ਡੀ.ਏ.ਵੀ. ਕਾਲਜ 'ਚ ਰੈਸਿਪੀ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਦਿਖਾਇਆ ਹੁਨਰ
ਨਕੋਦਰ ਦੇ ਕੇ.ਆਰ.ਐਮ. ਡੀ.ਏ.ਵੀ. ਕਾਲਜ ਦੇ ਹੁਨਰ ਵਿਕਾਸ ਕੇਂਦਰ ਵਿੱਚ ਕਰਵਾਏ ਗਏ ਰੈਸਿਪੀ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਪਕਵਾਨ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਜਸਵੰਤ ਕੌਰ ਪਹਿਲੇ ਸਥਾਨ 'ਤੇ ਰਹੀ। ਮੁੱਖ ਮਹਿਮਾਨ ਐਮ.ਸੀ. ਵਿਜੇ ਕੁਮਾਰ ਪੋਪਲੀ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ।