ਮੁਕੇਰੀਆਂ: ਪਿੰਡ ਭਟੇੜ੍ਹ ਵਿੱਚ ਫ੍ਰੀ ਮੈਡੀਕਲ ਕੈਂਪ, 632 ਮਰੀਜ਼ਾਂ ਦੀ ਕੀਤੀ ਗਈ ਸਿਹਤ ਜਾਂਚ
ਪਿੰਡ ਭਟੇੜ੍ਹ ਵਿਖੇ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਵੱਲੋਂ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਵਿੱਚ 632 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਵੰਡੀਆਂ ਗਈਆਂ। ਕੈਂਪ ਇੰਚਾਰਜ ਡਾ. ਅਕਾਂਕਸ਼ਾ ਨੇ ਲੋਕਾਂ ਨੂੰ ਆਯੁਰਵੇਦ ਅਤੇ ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ।