ਭਿੱਖੀਵਿੰਡ: ਹਰੀਕੇ ਵਿਖੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸ ਦੇ ਬਲਾਕ ਸੰਮਤੀ ਮੈਂਬਰ ਮੱਖਣ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪਿੰਡ ਹਰੀਕੇ ਵਿਖੇ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਮੱਖਣ ਸਿੰਘ ਜੀ ਦੇ ਦਮਾਦ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।